ਗੁਰਦਾਸਪੁਰ ਦੇ ਪਿੰਡ ਫੁੱਲੜਾ ਵਿੱਚ ਦੋ ਧਿਰਾਂ ਵੱਲੋਂ ਇੱਕ ਦੂਜੇਟ ਤੇ ਗੋਲੀਆਂ ਚਲਾਈਆਂ ਗਈਆਂ ਨੇ …..ਇਸ ਵਾਰਦਾਤ ਵਿੱਚ 4 ਲੋਕਾਂ ਦੀ ਮੌਤ ਹੋ ਗਈ ਏ । ਇਸ ਵਾਰਦਾਤ ਤੋਂ ਬਾਅਦ ਪਿੰਡ ਵਿੱਚ ਸਹਿਮ ਦਾ ਮਾਹੌਲ ਏ … ਉਧਰ ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਏ । ਖਬਰਾਂ ਮੁਤਾਬਕ ਪਿੰਡ ਫੁਲੜਾ ਦਾ ਰਹਿਣ ਵਾਲਾ ਸੁਖਰਾਜ ਸਿੰਘ ਆਪਣੇ ਦੋ ਸਾਥੀਆਂ ਜੈਮਲ ਸਿੰਘ ਅਤੇ ਨਿਸ਼ਾਨ ਸਿੰਘ ਸਮੇਤ ਬਿਆਸ ਕੰਢੇ ਲੱਗਦੀ ਆਪਣੀ ਜ਼ਮੀਨ ਵਿੱਚ ਦੇਖ ਰੇਖ ਲਈ ਗਿਆ ਸੀ ਜਿਸ ਦੇ ਚਲਦੇ ਨਿਰਮਲ ਸਿੰਘ ਨਾਮ ਦਾ ਵਿਅਕਤੀ ਆਪਣੇ ਕੁਝ ਸਾਥੀਆਂ ਨਾਲ ਆਇਆ ਤੇ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋਈ। ਇਸ ਘਟਨਾ ਵਿੱਚ ਸੁਖਰਾਜ ਸਿੰਘ ਜੈਮਲ ਸਿੰਘ ਅਤੇ ਨਿਸ਼ਾਨ ਸਿੰਘ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਏ। ਫਿਲਹਾਲ ਇਸ ਸਾਰੀ ਘਟਨਾ ਨੂੰ ਲੈਕੇ ਪੁਲਿਸ ਤਫਤੀਸ਼ ਕਰ ਰਹੀ ਏ