• ਸ਼ੁੱਕਰਵਾਰ. ਜੂਨ 9th, 2023

Harjinder Dhami Big Statement Bhagwant Maan ਗੁਰੂ ਘਰਾਂ ਦੇ ਪ੍ਰਬੰਧ ’ਚ ਦਖ਼ਲਅੰਦਾਜ਼ੀ ਬੰਦ ਕਰੇ’

ਗੁਰੂ ਘਰਾਂ ਦੇ ਪ੍ਰਬੰਧ ’ਚ ਦਖ਼ਲਅੰਦਾਜ਼ੀ ਬੰਦ ਕਰੇ’

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਤੇ ਪ੍ਰਤੀਕਰਮ ਦਿੱਤਾ ਏ ਜਿਸ ਵਿੱਚ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਜਿਕਰ ਕੀਤਾ ਏ …..ਧਾਮੀ ਨੇ ਨੇ ਕਿਹਾ ਏ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕੰਮ ਆਪਣੇ ਹੁੰਦੇ ਨੇ ਤੇ ਧਰਮ ਦੇ ਖੇਤਰ ਦਾ ਕੰਮ ਆਪਣਾ ਹੁੰਦਾ ਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਏ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਨੇ, ਜਿਸ ਨੂੰ ਕੇਵਲ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਏ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਿਦਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸ ਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਏ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਰਕਾਰ ਦੇ ਕਰਨ ਵਾਲੇ ਇਨ੍ਹਾਂ ਕੰਮਾਂ ਵੱਲ ਧਿਆਨ ਦੇਣ, ਨਾ ਕਿ ਸਿਆਸਤ ਕਰਨ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।