ਚੰਡੀਗੜ੍ਹ ‘ਚ ਸੈਂਟਰਲ ਸਰਵਿਸ ਰੂਲ ਲਾਗੂ
ਹੁਣ ਕੇਂਦਰ ਦੇ ਨਿਯਮਾਂ ਹੇਠ ਨੌਕਰੀ ਕਰਨਗੇ ਮੁਲਾਜ਼ਮ
ਚੰਡੀਗੜ੍ਹ ‘ਚ ਸੈਂਟਰਲ ਸਰਵਿਸ ਰੂਲ ਲਾਗੂ ਹੋਣਗੇ
ਕਾਂਗਰਸ ਅਤੇ ਅਕਾਲੀ ਦਲ ਵੱਲੋਂ ਸਖਤ ਵਿਰੋਧ
ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਚੰਡੀਗੜ੍ਹ ਫੇਰੀ ਮੌਕੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ ਗਏ ਨੇ । ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਕੇਂਦਰ ਸਰਕਾਰ ਦੀਆਂ ਸੇਵਾ ਸ਼ਰਤਾਂ ਨਾਲ ਜੋੜਿਆ ਜਾਵੇਗਾ। ਗ੍ਰਹਿ ਮੰਤਰੀ ਦੇ ਇਸ ਐਲਾਨ ਦਾ ਪੰਜਾਬ ਦੀਆਂ ਸਿਆਸੀ ਧਿਰਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਏ। ਆਮ ਆਦਮੀ ਪਾਰਟੀ ਨੇ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਆਪਣੇ ਅਧੀਨ ਲੈ ਕੇ ਕੇਂਦਰ ਨੇ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਏ।ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਸੀ ਅਤੇ ਰਹੇਗੀ। ਭਾਜਪਾ ਦੀ ਕੇਂਦਰ ਸਰਕਾਰ ਨੇ ਆਪਣੇ ਕਾਨੂੰਨ ਲਾਗੂ ਕਰਕੇ ਇਹ ਦੱਸਿਆ ਏ ਕਿ ਅਗਾਂਹ ਤੋਂ ਚੰਡੀਗੜ੍ਹ ਦੀ ਭਰਤੀ ਵਿੱਚ ਉਹ ਯੂਪੀ, ਬਿਹਾਰ ਆਦਿ ਸੂਬਿਆਂ ਦੇ ਅਫਸਰਾਂ ਨੂੰ ਸਾਡੇ ਉੱਪਰ ਥੋਪੇਗੀ
Harpal Cheema | Big Allegations | Centre Government | ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਵੱਡੀ ਖਬਰ |Big Breaking

