ਦੁਨੀਆਂ ਭਰ ਵਿੱਚ ਵਧ ਰਹੇ ਕਰੋਨਾ ਦੇ ਕੇਸਾਂ ਕਰਕੇ ਸਰਕਾਰਾਂ ਚਿੰਤਾ ਵਿੱਚ ਹਨ। ਕਰੋਨਾ ਬਿਮਾਰੀ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਲੈ ਲਈਆਂ ਹਨ। ਕਰੋਨਾ ਦੇ ਪਸਾਰ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਵਿਚ ਹਾਵੀ ਰਹੀ ਹੈ। ਇਸ ਕਰੋਨਾ ਨੇ ਫਿਰ ਤੋਂ ਤਬਾਹੀ ਮਚਾਈ ਹੈ। ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਕੋਈ ਵੱਡੀ ਕਮੀ ਨਹੀਂ ਆ ਰਹੀ ਹੈ I ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਸਰਹੱਦ ਤੇ ਚੌਕਸੀ ਰੱਖੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਨੂੰ ਵੀ ਰੱਦ ਕੀਤਾ ਗਿਆ ਹੈ। ਕੁਝ ਖਾਸ ਸਮਝੌਤਿਆਂ ਦੇ ਤਹਿਤ ਹੀ ਕੁਝ ਦੇਸ਼ਾਂ ਲਈ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਐਮਰਜੰਸੀ ਹਾਲਾਤਾਂ ਵਿਚ ਯਾਤਰੀ ਸਫ਼ਰ ਕਰ ਸਕਣ।ਇਸ ਲਈ ਬਹੁਤ ਸਾਰੇ ਲੋਕ ਕਰੋਨਾ ਦੇ ਖਤਮ ਹੋਣ ਦਾ ਇੰਤਜਾਰ ਕਰ ਰਹੇ ਹਨ। ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਯਾਤਰੀਆਂ ਨੂੰ ਸਰਕਾਰ ਵੱਲੋਂ 14 ਦਿਨ ਇਕਾਂਤਵਾਸ ਵਿੱਚ ਰਹਿਣਾ ਲਾਜ਼ਮੀ ਕੀਤਾ ਗਿਆ ਸੀ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਜ਼ਰੂਰੀ ਕੀਤੀ ਗਈ ਸੀ ।

ਇਕ ਵੱਡੀ ਖ਼ਬਰ UAE ਤੋਂ ਆਈ ਹੈ ਜਿੱਥੇ ਕੋਰੋਨਾ ਦੇ ਨਵੇਂ ਸਟ੍ਰੇਨ ਨੂੰ ਦੇਖਦੇ ਹੋਏ ਹਵਾਈ ਉਡਾਨਾਂ ਦੀ ਪਾਬੰਦੀ ਨੂੰ ਅੱਗੇ ਵਧਾ ਦਿੱਤਾ ਗਿਆ ਹੈ। UAE ਦੀ ਇੱਕ ਏਅਰਲਾਈਨ ਇਤਿਹਾਦ ਏਅਰਵੇਜ਼ ਨੇ ਭਾਰਤ ਸਮੇਤ ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਜਹਾਜ਼ਾਂ ਦੀ ਉਡਾਨ ਨੂੰ 31 ਜੁਲਾਈ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਏਅਰਲਾਈਨ ਨੇ ਦੱਸਿਆ ਕਿ ਇਨ੍ਹਾਂ ਦੇਸ਼ਾਂ ਤੋਂ ਕੋਰੋਨਾ ਦੀ ਲਾਗ ਨੂੰ ਲੈ ਕੇ ਵੱਧ ਰਹੇ ਕੇਸਾਂ ਕਾਰਨ ਹਵਾਈ ਯਾਤਰੀਆਂ ਦੇ ਆਉਣ ਉਪਰ ਪਾਬੰਦੀ ਲਗਾਈ ਗਈ ਹੈ। ਇਥੋਂ ਦੇ ਖਲੀਜ਼ ਟਾਈਮਜ਼ ਦੀ ਇਕ ਰਿਪੋਰਟ ਅਨੁਸਾਰ ਯੂਨਾਈਟਿਡ ਅਰਬ ਅਮੀਰਾਤ ਵਿੱਚ ਸਿਰਫ ਉਹ ਲੋਕ ਵੀ ਆ ਸਕਦੇ ਹਨ ਜੋ ਵਿਦੇਸ਼ੀ ਡਿਪਲੋਮੈਟ ਹਨ ਜਾਂ ਜੋ ਇਥੋਂ ਦੇ ਨਾਗਰਿਕ ਜਾਂ ਫਿਰ ਜਿਨ੍ਹਾਂ ਨੂੰ ਗੋਲਡਨ ਵੀਜ਼ਾ ਹਾਸਲ ਹੈ। ਇਸ ਤੋਂ ਪਹਿਲਾਂ ਇੱਥੋਂ ਦੀ ਹੀ ਅਮੀਰਾਤ ਏਅਰਲਾਈਨਸ ਨੇ ਦੱਖਣੀ ਅਫਰੀਕਾ ਅਤੇ ਨਾਈਜੀਰੀਆ ਤੋਂ ਆਉਣ ਵਾਲੀਆਂ ਉਡਾਣਾਂ ਰੱਦ ਕਰ ਦਿੱਤਾ ਸੀ। ਫਿਲਹਾਲ ਭਾਰਤ ਵਾਸਤੇ ਅਜੇ ਤੱਕ ਇਨ੍ਹਾਂ ਪਾਬੰਦੀਆਂ ਵਿੱਚ ਕੋਈ ਰਾਹਤ ਮਿਲਦੀ ਹੋਈ ਦਿਖਾਈ ਨਹੀਂ ਦੇ ਰਹੀ ਜਿਸ ਕਾਰਨ UAE ਜਾਣ ਦੇ ਚਾਹਵਾਨ ਲੋਕਾਂ ਨੂੰ ਅਜੇ ਕੁਝ ਚਿਰ ਹੋਰ ਉਡੀਕ ਕਰਨੀ ਪਵੇਗੀ। UAE ਦੇ ਜਨਰਲ ਸਿਵਲ ਐਵੀਏਸ਼ਨ ਅਥਾਰਿਟੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ 13 ਦੇਸ਼ਾਂ ਤੋਂ ਆਉਣ ਵਾਲੀਆਂ ਹਵਾਈ ਉਡਾਨਾਂ ਉਪਰ ਪਾਬੰਦੀ ਲੱਗੀ ਹੋਈ ਹੈ। ਜਿਸ ਕਾਰਨ ਵੱਡੀ ਗਿਣਤੀ ਦੇ ਵਿੱਚ ਖਾਸਕਰ ਵਰਕਰ ਅਤੇ ਸਿਹਤ ਖੇਤਰ ਵਿੱਚ ਕੰਮ ਕਰਨ ਵਾਲੇ ਲੋਕ ਭਾਰਤ ਵਿੱਚ ਫਸ ਗਏ ਹਨ।

Leave a Reply

Your email address will not be published. Required fields are marked *