ਸੇਵਾ ਫੀਸ ਇੱਕ ਵਿਵਾਦਪੂਰਨ ਮੁੱਦਾ ਰਿਹਾ ਹੈ ਅਤੇ ਭਾਰਤ ਲਗਾਤਾਰ ਇਸ ਨੂੰ ਖਤਮ ਕਰਨ ਦੀ ਮੰਗ ਕਰਦਾ ਰਿਹਾ ਹੈ। ਇੱਥੋਂ ਤੱਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਫੀਸ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਭਾਰਤ, ਪਾਕਿਸਤਾਨ, ਬੰਗਲਾਦੇਸ਼ ਏਕੀਕਰਨ ਅੰਦੋਲਨ ਦੇ ਸੰਸਥਾਪਕ ਮਦਨ ਲਾਲ ਨਰੂਲਾ ਸੇਵਾ ਫੀਸ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਪਿਛਲੇ 220 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਤਾਰਿਕ ਨੇ ਕਿਹਾ ਕਿ ਉਹ ਹਰ ਰੋਜ਼ ਭਾਰਤ ਤੋਂ 5,000 ਸ਼ਰਧਾਲੂ ਆਉਣ ਦੀ ਉਮੀਦ ਕਰ ਰਹੇ ਸਨ, ਪਰ ਫਿਲਹਾਲ ਇਹ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਪਾਸਪੋਰਟ ਰੱਖਣ ਦੀ ਧਾਰਾ ਨੂੰ ਖਤਮ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਸ਼ਰਧਾਲੂਆਂ ਨੂੰ ਆਧਾਰ ਕਾਰਡ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਕਰਤਾਰਪੁਰ ਕੋਰੀਡੋਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਹਿਲ ਤੋਂ ਬਾਅਦ ਖੁਲਵਾਇਆ ਗਿਆ ਸੀ ਅਤੇ ਪ੍ਰਧਾਨ ਮੰਤਰੀ ਵੱਲੋਂ ਹਰੀ ਝੰਡੀ ਦਿਖਾ ਕੇ ਪਹਿਲਾ ਜਥਾ ਕਰਤਾਰਪੁਰ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ ਸੀ। ਹਾਲਾਂਕਿ ਕਿ ਕਰਤਾਰਪੁਰ ਕੋਰੀਡੋਰ ਖੁਲਵਾਉਣ ਲਈ ਸਾਬਕਾ ਕੈਬਨਿਟ ਮੰਤਰੀ ਅਤੇ ਕ੍ਰਿਕਟਰ ਨਵਜੋਤ ਸਿੱਧੂ ਦਾ ਵੀ ਬਹੁਤ ਵੱਡਾ ਹਥ ਰਿਹਾ ਹੈ ਜਿਸ ਕਾਰਨ ਉਨਾਂ ਨੂੰ ਆਪਣੇ ਹੀ ਦੇਸ਼ ਵਿਚ ਕਈ ਤਰਾਂ ਦੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ ਸੀ
Kartarpur ਦਰਸ਼ਨਾਂ ਲਈ 20 ਅਮਰੀਕੀ ਡਾਲਰ ਦੀ ਫੀਸ ਮੁਆਫ ਕਰਨ ਦਾ ਫਿਰ ਉਠਿਆ ਮੁੱਦਾ !