ਵਿਸ਼ਵ ਭਰ ਦੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਕਈ ਦਿਨਾਂ ਤੋਂ ਹਾਵੀ ਰਹੀ ਹੈ। ਕਰੋਨਾ ਮਹਾਮਾਰੀ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ। ਭਾਰਤ ਦੇਸ਼ ਵਿੱਚ ਕਰੋਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ । ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸਮੇਂ-ਸਮੇਂ ਤੇ ਵਿਚਾਰ ਚਰਚਾ ਕਰਨ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ ਚਰਚਾ ਕੀਤੀ ਜਾਂਦੀ ਹੈ। ਸਾਰੇ ਸੂਬਿਆਂ ਵਿੱਚ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਲਾਗੂ ਕੀਤੇ ਜਾਣ ਦੇ ਅਧਿਕਾਰ ਦਿੱਤੇ ਗਏ ਹਨ। ਕੋਰੋਨਾ ਹਜੇ ਵੀ ਕਈ ਦੇਸ਼ਾਂ ਦੇ ਵਿੱਚ ਆਪਣਾ ਜ਼ੋਰਾਂ ਤੇ ਕਹਿਰ ਦਿਖਾ ਰਿਹਾ ਹੈ ਇਸ ਕਾਰਣ ਕਈ ਥਾਵਾਂ ਤੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੜ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਕਈ ਦੇਸ਼ਾਂ ਦੇ ਵਿੱਚ ਕੋਰੋਨਾ ਮਹਾਮਾਰੀ ਪੂਰੀ ਤਰਾਹ ਖਤਮ ਕਰਨ ਦੇ ਲਈ ਤਾਲ੍ਹੇਬੰਦੀ ਦਾ ਸਹਾਰਾ ਲਿਆ ਜਾ ਰਿਹਾ ਹੈ। ਹੁਣ ਕਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਡਰ ਜਤਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਥਾਨਕ ਸਰਕਾਰਾਂ ਜਾਂ ਪ੍ਰਸ਼ਾਸਨ ਹਰਕਤ ਵਿੱਚ ਨਜ਼ਰ ਆ ਰਿਹਾ ਹੈ। ਇਸ ਤਰ੍ਹਾਂ ਹੁਣ ਪ੍ਰਸ਼ਾਸਨ ਦੇ ਵੱਲੋ ਹੁਣ ਸਖਤੀ ਅਪਣਾਈ ਗਈ ਹੈ।

ਮਿਜ਼ੋਰਮ ਤੋਂ ਬਾਅਦ ਮਣੀਪੁਰ ਵਿੱਚ ਲਗਾਤਾਰ ਵਧ ਰਹੇ ਡੈਲਟਾ ਵੇਰੀਐਂਟ ਦੇ ਮਾਮਲਿਆਂ ਕਾਰਨ ਹੁਣ ਪ੍ਰਸ਼ਾਸਨ ਹਰਕਤ ਵਿੱਚ ਹੈ। ਇਥੇ ਸੂਬਾ ਸਰਕਾਰ ਨੇ ਇਨ੍ਹਾਂ ਮਾਮਲਿਆ ਤੇ ਠੱਲ ਪਾਉਣ ਲਈ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਪੂਰਬ-ਉੱਤਰ ਵਿੱਚ ਕਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵੱਡੀ ਕਮੀ ਨਜ਼ਰ ਆ ਰਹੀ ਹੈ ਪਰ ਇਸ ਦੇ ਨਾਲ ਹੀ ਕਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮਾਮਲੇ ਦਾ ਡਰ ਲਗਾਤਾਰ ਬਣਿਆ ਹੋਇਆ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮਣੀਪੁਰ ਦੇ ਸਿਹਤ ਵਿਭਾਗ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਡੈਲਟਾ ਵੇਰੀਐਂਟ ਦੇ ਵਧ ਰਹੇ ਮਾਮਲਿਆ ਦੀ ਲੜੀ ਨੂੰ ਤੋੜਨ ਲਈ ਇਹ ਕਦਮ ਚੁੱਕਣ ਦੀ ਜਰੂਰਤ ਹੈ। ਮਣੀਪੁਰ ਵਿੱਚ ਇਹ ਪੂਰਨ ਲਾਕਡਾਊਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਇਹ ਲਾਕਡਾਊਨ ਆਉਣ ਵਾਲੇ 10 ਦਿਨਾਂ ਤਕ ਲਾਗੂ ਰਹੇਗਾ। ਜਿਸ ਕਾਰਨ ਸੂਬਾ ਸਰਕਾਰ ਨੇ ਲਾਕਡਾਊਨ ਲਗਾਉਣ ਦਾ ਸਖ਼ਤ ਫ਼ੈਸਲਾ ਲਿਆ ਹੈ। ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਇਹ ਕਿਹਾ ਹੈ ਕਿ ਲਾਕਡਾਊਨ ਦੌਰਾਨ ਸਿਰਫ਼ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਹੋਰ ਸਾਰੀਆਂ ਸੰਸਥਾਵਾਂ ਬੰਦ ਰੱਖੀਆਂ ਜਾਣਗੀਆਂ। ਜਰੂਰੀ ਸੇਵਾਵਾਂ ਤੋਂ ਇਲਾਵਾ ਕਰੋਨਾ ਵੈਕਸੀਨੇਸ਼ਨ ਤੇ ਟੈਸਟਿੰਗ ਲਈ ਵੀ ਸੂਬੇ ਦੇ ਲੋਕਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋ ਇਲਾਵਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕ ਪ੍ਰਸ਼ਾਸਨ ਦਾ ਕੋਰੋਨਾ ਨਾਲ ਨਜਿੱਠਣ ’ਚ ਸਹਿਯੋਗ ਕਰਨ।

Leave a Reply

Your email address will not be published. Required fields are marked *