• ਵੀਰਃ. ਫਰ. 2nd, 2023

Moosewala ਦੀ Photo ਵਾਲੀ ਰੱਖੜੀ ਦੀ ਬਜ਼ਾਰ ‘ਚ ਵਧੀ ਮੰਗ | ਲਾਈਨਾਂ ‘ਚ ਲੱਗ ਗ੍ਰਾਹਕ ਖਰੀਦ ਰਹੇ ਨੇ ਰੱਖੜੀ |

ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਤਰਜਮਾਨੀ ਕਰਦਾ ਰੱਖੜੀ ਦਾ ਤਿਉਹਾਰ 11 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੇ ਹੋਏ ਉਨ੍ਹਾਂ ਦੇ ਗੁੱਟ ’ਤੇ ਰੱਖੜੀ ਬੰਨਦੀਆਂ ਹਨ। ਜਿਥੇ ਇੱਕ ਪਾਸੇ ਭੈਣਾਂ ਅਪਣੇ ਭਰਾਵਾਂ ਨੂੰ ਘਰ ਜਾ ਕੇ ਰੱਖੜੀ ਬੰਨ ਰਹੇ ਹਨ ਉੱਥੇ ਹੀ ਮਾਨਸਾ ਵਿਖੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਭੈਣਾਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨ ਰਹੀਆਂ ਹਨ।
ਦੱਸ ਦੇਈਏ ਕਿ ਮੂਸੇਵਾਲਾ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਉਸ ਦੇ ਪ੍ਰਤੀ ਜੋ ਲੋਕਾਂ ਦਾ ਪਿਆਰ ਹੈ, ਜੋ ਦਿਨੋਂ ਦਿਨ ਵੱਧ ਰਿਹਾ ਹੈ। ਰੱਖੜੀ ਦੇ ਖ਼ਾਸ ਮੌਕੇ ’ਤੇ ਬਾਜ਼ਾਰ ’ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲ ਰਹੀਆਂ ਹਨ। ਦੁਕਾਨਦਾਰਾਂ ਨੇ ਇਸ ਸਬੰਧ ’ਚ ਦੱਸਿਆਂ ਗਿਆ ਕਿ ਰੱਖੜੀ ਦੇ ਤਿਉਹਾਰ ’ਤੇ ਉਨ੍ਹਾਂ ਦੀ ਦੁਕਾਨ ’ਚ ਬਹੁਤ ਸਾਰੇ ਲੋਕ ਉਹ ਆਏ ਹਨ, ਜੋ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਦੀ ਰੱਖੜੀ ਦੀ ਮੰਗ ਕਰ ਰਹੇ ਹਨ।
ਦੱਸਣਯੋਗ ਹੈ ਕਿ ਮਰਹੂਮ ਗਾਇਕ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਦੂਰ-ਦੂਰ ਤੋਂ ਉਸ ਦੇ ਪਿੰਡ ਪਹੁੰਚ ਰਹੇ ਹਨ। ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਉਸ ਨੂੰ ਚਾਹੁਣ ਵਾਲੇ ਲੋਕਾਂ ਦੇ ਦਿਲਾਂ ’ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ। ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਉੱਥੇ ਯਾਦਗਾਰ ’ਤੇ ਪਹੁੰਚਣ ਵਾਲੀਆਂ ਕੁੜੀਆਂ ਰੱਖੜੀ ਦੇ ਤਿਉਹਾਰ ਦੀ ਆਮਦ ਤੋਂ ਪਹਿਲਾਂ ਹੀ ਨਮ ਅੱਖਾਂ ਨਾਲ ਸਿੱਧੂ ਮੂਸੇਵਾਲਾ ਦੇ ਗੁੱਟ ਤੇ ਰੱਖੜੀਆਂ ਸਜਾ ਵਿਛੁੜ ਚੁੱਕੇ ਭਰਾ ਨਾਲ ਰਿਸ਼ਤੇ ਨੂੰ ਮਜ਼ਬੂਤ ਕਰ ਰਹੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।