ਬੀਤੇ ਦਿਨ ਦੀਪ ਸਿੱਧੂ ਦੇ ਅੰਤਿਮ ਅਰਦਾਸ ਸਮਾਗਮ ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਦੇਸ਼ ਦੇ ਹੋਰ ਸੂਬਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ । ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੱਛੇ ਬਣੇ ਦੀਵਾਨ ਟੋਡਰ ਮੱਲ ਹਾਲ ਵਿੱਚ ਪੈਰ ਰੱਖਣ ਨੂੰ ਜਗ੍ਹਾ ਨਹੀਂ ਸੀ।
ਇਸ ਮੌਕੇ ਲੋਕਾਂ ਨੇ ਦੀਪ ਸਿੱਧੂ ਨਾਲ ਵਾਪਰੇ ਹਾਦਸੇ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ …ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਦੀ ਜਾਂਚ ਲਈ ਯੂਐਨਓ ਨੂੰ ਲਿਖਤੀ ਤੌਰ ’ਤੇ ਬੇਨਤੀ ਕੀਤੀ ਜਾਵੇਗੀ। ਉਧਰ ਲੁਧਿਆਣਾ ਵਿੱਚ ਹਰਪ੍ਰੀਤ ਸਿੰਘ ਖਾਲਸਾ ਨਾਂਅ ਦੇ ਇੱਕ ਨਿਹੰਗ ਸਿੰਘ ਨੇ ਦੀਪ ਸਿੱਧੂ ਮਾਮਲੇ ਦੀ ਸਹੀ ਜਾਣਕਾਰੀ ਦੇਣ ਵਾਲੇ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਏ ….ਖਾਲਸਾ ਨੇ ਕਿਹਾ ਏ ਕਿ ਜੋ ਵੀ ਇਸ ਮਾਮਲੇ ਵਿੱਚ ਉਹਨਾਂ ਨੂੰ ਸਹੀ ਜਾਣਕਾਰੀ ਦੇਵੇਗਾ ਉਹ ਉਸ ਨੂੰ ਇੱਕ ਕਰੋੜ ਦੇਣਗੇ
Nighang Singh Announced Deep Sidhu ਦੀ ਮੌਤ ਦਾ ਮਾਮਲਾ ਨਿਹੰਗ ਸਿੰਘ ਨੇ ਇੱਕ ਕਰੌੜ ਦੇਣ ਦਾ ਕੀਤਾ ਐਲਾਨ

