ਲੋਕਾਂ ’ਤੇ ਪਈ ਮਹਿੰਗਾਈ ਦੀ ਦੋਹਰੀ ਮਾਰ
ਪੈਟਰੋਲ-ਡੀਜ਼ਲ ਦੇ ਨਾਲ-ਨਾਲ ਘਰੇਲੂ ਰਸੋਈ ਗੈਸ ਸਿਲੰਡਰ ਵੀ ਹੋਇਆ ਮਹਿੰਗਾ
ਐਲ.ਪੀ.ਜੀ. ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ
ਅਕਤੂਬਰ 2021 ਤੋਂ ਬਾਅਦ ਪਹਿਲੀ ਵਾਰ ਵਧਾਈ ਗਈ ਕੀਮਤ
ਲੋਕਾਂ ਨੂੰ ਅੱਜ ਮਹਿੰਗਾਈ ਦੀ ਦੋਹਰੀ ਮਾਰ ਝੱਲਣੀ ਪਈ ਏ …… ਪੈਟਰੋਲ-ਡੀਜ਼ਲ ਦੇ ਨਾਲ-ਨਾਲ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਏ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਅੱਜ ਐਲਪੀਜੀ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕਰ ਦਿੱਤਾ ਏ । ਇਸ ਨਾਲ ਜਨਤਾ ਦੀ ਰਸੋਈ ਦਾ ਬਜਟ ਵਧੇਗਾ ਅਤੇ ਲੋਕਾਂ ਦੀਆਂ ਜੇਬਾਂ ‘ਤੇ ਵੱਡਾ ਅਸਰ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਐਲਪੀਜੀ ਦੀ ਕੀਮਤ ਵਿੱਚ ਇਹ ਵਾਧਾ ਅਕਤੂਬਰ 2021 ਤੋਂ ਬਾਅਦ ਪਹਿਲੀ ਵਾਰ ਹੋਇਆ ਏ , ਹਾਲਾਂਕਿ ਇਸ ਦੌਰਾਨ ਬਿਨਾਂ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਏ ਪਰ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਨਹੀਂ ਕੀਤਾ ਗਿਆ ਸੀ। ਆਖਰੀ ਵਾਰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ 6 ਅਕਤੂਬਰ 2021 ਨੂੰ ਵਧਾਈਆਂ ਗਈਆਂ ਸਨ।50 ਰੁਪਏ ਦੇ ਵਾਧੇ ਤੋਂ ਬਾਅਦ ਦਿੱਲੀ ‘ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 949 ਰੁਪਏ ਹੋ ਗਈ ਏ। ਕੋਲਕਾਤਾ ‘ਚ ਹੁਣ ਗੈਸ ਸਿਲੰਡਰ 976 ਰੁਪਏ ‘ਚ ਮਿਲੇਗਾ ਅਤੇ ਚੇਨਈ ‘ਚ 965 ਰੁਪਏ ਪ੍ਰਤੀ ਸਿਲੰਡਰ ਦੇਣਾ ਹੋਵੇਗਾ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ 987 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ‘ਚ ਵਾਧਾ ਕੀਤਾ ਗਿਆ ਏ।ਉਧਰ ਮੋਦੀ ਸਰਕਾਰ ਦੇ ਵਿਰੋਧੀ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੇ ਨੇ
Petrol, diesel price up 80 paise a litre; ₹50 hike in LPG rate ਮਹਿੰਗਾਈ ਦਾ ਡਬੱਲ ਅਟੈਕ …!

