• ਐਤਃ. ਅਕਤੂਃ 1st, 2023

ਪੀ.ਜੀ.ਆਈ. ਤੋਂ ਬਾਅਦ ਹੁਣ ਜਲੰਧਰ ਦੇ ਇੱਕ ਹੋਰ ਨਿੱਜੀ ਹਸਪਤਾਲ ਨੇ ‘ਆਯੂਸ਼ਮਾਨ ਕਾਰਡ’ ਸੇਵਾਵਾਂ ਤੇ ਲਾਈ ਰੋਕ
ਨਹੀਂ ਕੀਤੇ ਜਾ ਰਹੇ ਮਰੀਜ਼ਾਂ ਦੇ ਇਲਾਜ
ਮਦੀ ਸਰਕਾਰ ਦੀ ਆਯੂਸ਼ਮਾਨ ਸਕੀਮ ਚੰਡੀਗੜ ਪੀ.ਜੀ.ਆਈ. ਤੋਂ ਬਾਅਦ ਪੰਜਾਬ ‘ਚ ਵੀ ਫੇਲ ਹੁੰਦੀ ਦਿਖਾਈ ਦੇ ਰਹੀ ਹੈ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਅਇਆ ਹੈ ਜਿਥੇ ਜਲੰਧਰ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਆਯੂਸ਼ਮਾਨ ਸਕੀਮ ਤਹਿਤ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਮਨ੍ਹਾਂ ਕੀਤਾ ਜਾ ਰਿਹਾ ਹੈ ,ਤੇ ਹੁਣ ਹਸਪਤਾਲਾਂ ‘ਚ ਆਯੁਸ਼ਮਾਨ ਯੋਜਨਾ ਤਹਿਤ ਇਲਾਜ਼ ਨਹੀਂ ਹੋ ਰਿਹਾ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਆਯੂਸ਼ਮਾਨ ਕਾਰਡ ਸਕੀਮ ਤਹਿਤ ਹਰ ਵਰਗ ਦੇ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੀ ਸਕੀਮ ਹਰ ਰਾਜ ਵਿੱਚ ਚਲਾਈ ਗਈ ਸੀ, ਜੋ ਹੁਣ ਪੰਜਾਬ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਯੋਜਨਾ ਕਾਰਡ ਤਹਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਬਕਾਇਆ ਰਾਸ਼ੀ ਵਾਪਸ ਨਾ ਕੀਤੇ ਜਾਣ ਕਾਰਨ ਹੁਣ ਇਹ ਸਕੀਮ ਪ੍ਰਾਈਵੇਟ ਹਸਪਤਾਲਾਂ ਵੱਲੋਂ ਬੰਦ ਕਰ ਦਿੱਤੀ ਗਈ ਹੈ। ਜਿੱਥੇ ਇਸ ਯੋਜਨਾ ਤਹਿਤ ਲੋਕਾਂ ਦਾ ਇਲਾਜ ਕਰਵਾਉਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਆਯੂਸ਼ਮਾਨ ਕਾਰਡ ਦਾ ਲਾਭ ਲੈਣਾ ਵੀ ਅਸੰਭਵ ਹੋ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।