Skip to content
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਕਾਰਵਾਈ ਵਿੱਚ ਦੇਰੀ ਲਈ ਕੇਂਦਰ ਦੀ ਆਲੋਚਨਾ ਤੋਂ ਬਾਅਦ ਸੀਐਮ ਮਾਨ ਨੇ ਇਹ ਕਦਮ ਚੁੱਕਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀਆਂ ਨੂੰ ਲੈ ਕੇ ਚਾਰਜਸ਼ੀਟ ਦਾਇਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਕਾਰਵਾਈ ਵਿੱਚ ਦੇਰੀ ਲਈ ਕੇਂਦਰ ਦੀ ਆਲੋਚਨਾ ਤੋਂ ਬਾਅਦ ਸੀਐਮ ਮਾਨ ਨੇ ਇਹ ਕਦਮ ਚੁੱਕਿਆ ਹੈ। ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਮੇਂ ਚਟੋਪਾਧਿਆਏ ਰਾਜ ਦੇ ਡੀਜੀਪੀ ਸਨ, ਇੰਦਰਬੀਰ ਫਿਰੋਜ਼ਪੁਰ ਦੇ ਡੀਆਈਜੀ ਸਨ ਅਤੇ ਹੰਸ ਫਿਰੋਜ਼ਪੁਰ ਦੇ ਐਸਐਸਪੀ ਸਨ। ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਵਰਤਣ ਲਈ ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਭਾਰੀ ਜੁਰਮਾਨੇ ਲਈ ਚਾਰਜਸ਼ੀਟ ਕੀਤਾ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਨੇ ਸਾਰੇ ਦੋਸ਼ੀ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਲਈ ਫਾਈਲ ਭੇਜ ਦਿੱਤੀ ਸੀ। ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਦਫ਼ਤਰ ਨੇ ਸਿਰਫ਼ ਤਿੰਨ ਆਈਪੀਐਸ ਅਧਿਕਾਰੀਆਂ ਦੀ ਚਾਰਜਸ਼ੀਟ ਨੂੰ ਪ੍ਰਵਾਨਗੀ ਦਿੱਤੀ ਹੈ। ਸੁਰੱਖਿਆ ਜਾਂਚ ਲਈ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ‘ਚ 5 ਮੈਂਬਰੀ ਟੀਮ ਬਣਾਈ ਗਈ ਸੀ, ਜਿਸ ਦੀ ਸਿਫਾਰਿਸ਼ ‘ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਸਕੱਤਰ ਵੱਲੋਂ ਇੰਦੂ ਮਲਹੋਤਰਾ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰੇਕ ਅਧਿਕਾਰੀ ਦੀ ਭੂਮਿਕਾ ਬਾਰੇ ਵਿਸਥਾਰਤ ਨੋਟ ਲਿਖਿਆ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਦਫ਼ਤਰ ਦੀ ਸਲਾਹ ‘ਤੇ ਸਿਰਫ਼ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਦੀ ਸਿਫ਼ਾਰਸ਼ ਕੀਤੀ ਹੈ। 5 ਜਨਵਰੀ, 2022 ਨੂੰ, ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣਾ ਦੀ ਜਾਂਚ ਲਈ ਸੁਪਰੀਮ ਕੋਰਟ ਦੁਆਰਾ ਇੱਕ ਜਾਂਚ ਕਮੇਟੀ ਬਣਾਈ ਗਈ ਸੀ। ਇਸ ਨੇ 6 ਮਹੀਨੇ ਪਹਿਲਾਂ ਆਪਣੀ ਰਿਪੋਰਟ ਸੌਂਪੀ ਸੀ। ਇਹ ਉਸ ਸਮੇਂ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਅਤੇ ਪੁਲਿਸ ਮੁਖੀ ਐਸ ਚਟੋਪਾਧਿਆਏ ਵੱਲ ਇਸ਼ਾਰਾ ਕਰਦਾ ਹੈ। ਪਿਛਲੇ ਹਫ਼ਤੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਨੂੰ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਸੀ। ਜਿਸ ਵਿੱਚ ਸੂਬਾ ਸਰਕਾਰ ਵੱਲੋਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵਿੱਚ ਦੇਰੀ ਸਬੰਧੀ ਜਵਾਬ ਮੰਗਿਆ ਗਿਆ।