ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ।ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਲਗਭਗ 8 ਮਹੀਨਿਆਂ ਦਾ ਸਮਾਂ ਹੋ ਗਿਆ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ।ਕਰਮਚਾਰੀਆਂ ਵੱਲੋਂ ਸਰਕਾਰ ਤੋਂ ਨਾਖੁਸ਼ ਹੋ ਕੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬਹੁਤ ਸਾਰੇ ਨੌਜਵਾਨਾਂ ਵੱਲੋਂ ਰੋਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤੇ ਧੱਕੇ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਸ ਦਾ ਅਸਰ ਵੱਖ-ਵੱਖ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ।ਹੁਣ ਐਲਾਨ ਹੋਇਆ ਹੈ ਕਿ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ ਦੋ ਦਿਨ ਦੀ ਭੁੱਖ ਹੜਤਾਲ ਕੀਤੀ ਜਾਵੇਗੀ ਪੰਜਾਬ ਵਿਚ ਜਿਥੇ ਬਹੁਤ ਸਾਰੇ ਕੱਚੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਵਾਇਦਾ ਅਧੂਰਾ ਰਹਿਣ ਕਰਕੇ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਅਤੇ ਰੋਸ ਪ੍ਰਦਰਸ਼ਨ ਕਰਨ ਅਤੇ ਭੁੱਖ ਹੜਤਾਲ ਰੱਖਣ ਲਈ ਐਲਾਨ ਕਰ ਦਿੱਤਾ ਗਿਆ ਹੈ।

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਵਦੇ ਖੂਨ ਨਾਲ ਇਕ ਮੰਗ ਪੱਤਰ ਲਿਖਿਆ ਗਿਆ ਹੈ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਜਾਵੇਗਾ। ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਜਥੇਬੰਦੀਆਂ ਵੱਲੋਂ ਧਰਨਿਆਂ ਦਾ ਪੂਰਾ ਟਾਈਮ ਟੇਬਲ ਤਿਆਰ ਕੀਤਾ ਗਿਆ ਹੈ। ਅੰਮ੍ਰਿਤਸਰ ਵਿਖੇ ਮੰਤਰੀ ਓਪੀ ਸੋਨੀ ਦੇ ਘਰ ਦਾ ਘਿਰਾਓ 7 ਅਤੇ 8 ਅਗਸਤ ਨੂੰ ਕੀਤਾ ਜਾਵੇਗਾ।ਗੁਰੂ ਹਰਸਹਾਏ ਵਿੱਚ ਰਾਣਾ ਸੋਢੀ ਦੇ ਘਰ ਦਾ ਘਿਰਾਓ 14 ਅਤੇ 15 ਅਗਸ ਅਤੇ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਮੋਠਿੰਡਾ ਵਿਖੇ 24 ਅਤੇ 25 ਅਗਸਤ ਨੂੰ ਕੀਤਾ ਜਾਵੇਗਾ। ਇਸ ਤੋਂ ਅਲਾਵਾ ਵਿਜੇਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਸੰਗਰੂਰ ਵਿਖੇ 18 ਅਤੇ 19 ਸਤੰਬਰ ਨੂੰ ਹੋਵੇਗਾ। ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਪਿੰਡ ਬਾਦਲ ਵਿਚ 28 ਅਤੇ 29 ਅਗਸਤ ਨੂੰ, ਦੀਨਾਨਗਰ ਵਿਖੇ ਅਰੁਨ ਚੌਧਰੀ ਦੇ ਘਰ ਦਾ ਘਿਰਾਓ 4 ਅਤੇ 5 ਅਗਸਤ, ਕਾਂਗੜ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਦਾ ਘਿਰਾਓ 11 ਅਤੇ 12 ਸਤੰਬਰ ਨੂੰ ਕੀਤਾ ਜਾਵੇਗਾ।

Leave a Reply

Your email address will not be published. Required fields are marked *