ਪੰਜਾਬ ਵਿਧਾਨ ਸਭਾ ਚੋਣਾਂ ਲਈ ਕੱਲ੍ਹ ਵੋਟਾਂ ਪਾਈਆਂ ਜਾਣਗੀਆਂ …ਜ਼ਿਲ੍ਹਾ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੋਟਿੰਗ ਨੂੰ ਲੈ ਕੇ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਨੇ … ਪੋਲਿੰਗ ਪਾਰਟੀਆਂ ਵੱਖ-ਵੱਖ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਈਆਂ ਨੇ । ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਅਰਧ ਸੈਨਿਕ ਬਲਾਂ ਦੀਆਂ 80 ਕੰਪਨੀਆਂ ਅਤੇ 5000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਨੇ। ਜ਼ਿਲ੍ਹੇ ਵਿੱਚ ਪੈੰਦੇ 14 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 2979 ਪੋਲਿੰਗ ਸਟੇਸ਼ਨ ਨੇ, ਜਿਨ੍ਹਾਂ ਵਿੱਚੋਂ 2965 ਮੁੱਖ ਪੋਲਿੰਗ ਸਟੇਸ਼ਨ ਅਤੇ 14 ਸਹਾਇਕ ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 785 ਸੰਵੇਦਨਸ਼ੀਲ ਬੂਥ ਹਨ।
Punjab Assembly Election 2022 ਲਈ ਤਿਆਰੀਆਂ ਮੁਕੰਮਲ

