• ਸੋਮ.. ਜੂਨ 5th, 2023

Punjab Government-ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਐਲਾਨ, ਦਿੱਤੀ ਜਾਵੇਗੀ ਵਿੱਤੀ ਸਹਾਇਤਾ |

Punjab Government

ਵੱਲੋਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੁਹਿੰਮ ‘ਮਿਸ਼ਨ 100% ਗਿਵ ਯੁਅਰ ਬੈਸਟ’ ਰਾਹੀਂ ਸਰਵੋਤਮ ਨਤੀਜੇ ਹਾਸਲ ਕਰਨ ਲਈ ਰਾਜ ਦੇ ਸਮੂਹ ਸਕੂਲਾਂ ਵਿੱਚ ਅੱਠਵੀਂ ਅਤੇ ਦਸਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿੱਤੀ ਸਹਾਇਤਾ ਕੀਤੀ ਜਾਵੇਗੀ।
ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਫੋਟੋਸਟੇਟ ਅਤੇ ਪ੍ਰਿੰਟਡ ਮੈਟੀਰੀਅਲ ਮੁਹੱਈਆ ਕਰਵਾਉਣ ਵਾਸਤੇ ਤਕਰੀਬਨ ਸਵਾ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅੱਠਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 72 ਰੁਪਏ ਅਤੇ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ 90 ਰੁਪਏ ਪ੍ਰਤੀ ਵਿਦਿਆਰਥੀ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਨੂੰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਬੈਂਸ ਅਨੁਸਾਰ ਇਸ ਰਾਸ਼ੀ ਨਾਲ ਵਿਦਿਆਰਥੀ ਆਪਣੀ ਜ਼ਰੂਰਤ ਅਨੁਸਾਰ ਫੋਟੋ ਸਟੇਟ ਜਾਂ ਹੋਰ ਸਿੱਖਣ ਸਹਾਇਕ ਸਮੱਗਰੀ ਦੀ ਖਰੀਦ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।