ਕੋਰੋਨਾ ਵਾਇਰਸ ਬਿਮਾਰੀ ਨੇ ਪੂਰੇ ਸੰਸਾਰ ਦੇ ਵਿਚ ਆਪਣਾ ਆਤੰਕ ਫੈਲਾਇਆ ਹੋਇਆ ਸੀ। ਲਗਾਤਾਰ ਸੰਸਾਰ ਦੇ ਹਰ ਇੱਕ ਦੇਸ਼ ਵੱਲੋਂ ਇਸ ਬਿਮਾਰੀ ਤੋਂ ਬਚਾਅ ਦੇ ਲਈ ਕਈ ਢੰਗ ਅਪਣਾਏ ਜਾਂਦੇ ਰਹੇ ਹਨ। ਭਾਰਤ ਵਿੱਚ ਕੋਰੋਨਾ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਵੱਲੋਂ ਤਾਲਾ ਬੰਦੀ ਕਰ ਦਿੱਤੀ ਗਈ ਸੀ। ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਂ ਕਾਰਣ ਬੱਚਿਆਂ ਦੀਆਂ ਪੜ੍ਹਾਈਆਂ ਤੇ ਬੋਹੋਤ ਮਾੜਾ ਅਸਰ ਪਿਆ। ਹਾਲਾਂਕਿ ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦੇ ਕੇ ਕੁੱਛ ਰਾਹਤ ਦਿੱਤੀ ਗਈ ਸੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਐਲਾਨ ਕਰਦੇ ਹੋਏ ਦਸਵੀ ਕਲਾਸ ਤੋਂ ਲੈ ਕੇ ਉਪਰ ਦੀਆਂ ਕਲਾਸਾਂ ਵਾਲੇ ਵਿਦਿਆਰਥੀਆਂ ਦੇ ਆਉਣ ਦੀ ਮਨਜ਼ੂਰੀ ਦਿੱਤੀ ਗਈ ਸੀ। 2 ਅਗਸਤ ਤੋਂ ਪੰਜਾਬ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਲਈ ਐਲਾਨ ਕਰ ਦਿੱਤਾ ਗਿਆ ਸੀ। ਸਿਹਤ ਮੰਤਰੀ ਵੱਲੋਂ ਇਹ ਨਵਾਂ ਐਲਾਨ ਕੀਤਾ ਗਿਆ ਸੀ ਕਿ ਅਗਰ ਕਿਸੇ ਵੀ ਸਕੂਲ ਵਿਚ ਕਰੋਨਾ ਦਾ ਇਕ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਕਲਾਸ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਜਾਵੇਗਾ। ਜੇ ਸਕੂਲ ਵਿੱਚ ਦੋ ਜਾਂ ਵਧੇਰੇ ਮਾਮਲੇ ਸਾਹਮਣੇ ਆਉਣ ਤੇ ਸਕੂਲ 14 ਦਿਨਾਂ ਲਈ ਬੰਦ ਰੱਖੇ ਜਾਣਗੇ।

ਹੁਣ ਪੰਜਾਬ ਦੇ ਦੋ ਸਕੂਲ ਬੰਦ ਕਰ ਦਿੱਤੇ ਗਏ ਹਨ ਜਿਥੇ 21 ਬੱਚੇ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਇੱਕ ਹਜ਼ਾਰ ਟੈਸਟ ਲੁਧਿਆਣਾ ਜਿਲੇ ਵਿੱਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸੇ ਦੌਰਾਨ ਬੱਚੇ ਕਰੋਨਾ ਤੋਂ ਪੀੜਤ ਪਾਏ ਗਏ ਹਨ। ਹੁਣ ਲੁਧਿਆਣਾ ਸ਼ਹਿਰ ਦੇ ਦੋ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਜਿਥੇ 21 ਬੱਚੇ ਕਰੋਨਾ ਦੀ ਚਪੇਟ ਵਿੱਚ ਆਏ ਹਨ।ਸਿਹਤ ਵਿਭਾਗ ਵੱਲੋ ਇਨ੍ਹਾਂ ਦੋ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਵੱਲੋਂ ਇਸ ਗੱਲ ਦਾ ਖ਼ਤਰਾ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਅਗਰ ਸਕੂਲ ਖੁੱਲ੍ਹੇ ਰਹੇ ਤਾਂ ਤੀਜੀ ਲਹਿਰ ਨੂੰ ਨਹੀਂ ਰੋਕਿਆ ਜਾ ਸਕਦਾ ਅਤੇ ਵਧੇਰੇ ਬੱਚੇ ਇਸ ਦੇ ਪ੍ਰਭਾਵ ਹੇਠ ਆ ਸਕਦੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਸਕੂਲਾਂ ਦੇ ਬੱਚਿਆਂ ਦੇ ਘਰ ਜਾ ਕੇ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ।ਇਹ ਖਬਰ ਨਿਊ ਸੁਭਾਸ਼ ਨਗਰ ਅਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆ ਵਿਚੋਂ ਸਾਹਮਣੇ ਆਈ ਹੈ। ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 13 ਬੱਚੇ ਅਤੇ ਨਿਊ ਸੁਭਾਸ਼ ਨਗਰ ਦੇ ਸਕੂਲ ਵਿਚ ਪੜ੍ਹਨ ਵਾਲੇ ਅੱਠ ਬੱਚਿਆਂ ਦੇ ਕਰੋਨਾ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਅਤੇ ਤੁਰੰਤ ਪ੍ਰਭਾਵ ਨਾਲ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *