18 ਅਪ੍ਰੈਲ , ਬਿਊਰੋ ਰਿਪੋਰਟ
ਭਗਵੰਤ ਮਾਨ ਸਰਕਾਰ ਦਾ ਇੱਕ ਮਹੀਨਾ ਹੋਇਆ ਪੂਰਾ , ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਪਾਇਆ ਘੇਰਾ | ਭਾਜਪਾ ਆਗੂ ਨੇ ਕਿਸਾਨਾਂ ’ਤੇ ਸਾਧੇ ਨਿਸ਼ਾਨੇ |
ਪੰਜਾਬ ਵਿੱਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਦਾ ਇੱਕ ਮਹੀਨਾ ਪੂਰਾ ਹੋ ਗਿਆ ਏ …ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਏ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਾਨ ਸਰਕਾਰ ਉੱਪਰ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਤੋਂ ਭਾਜਪਾ ਦੇ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ ਏ। ਪ੍ਰੈੱਸ ਵਾਰਤਾ ਦੌਰਾਨ ਉਨ੍ਹਾਂ ਨੇ ਜਿੱਥੇ ਕਾਂਗਰਸ ਤੇ ਆਮ ਆਦਮੀ ਪਾਰਟੀ ’ਤੇ ਕਈ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਵੱਲੋਂ ਕੇਂਦਰ ਵਿੱਚ ਬੈਠੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਸੋਹਲੇ ਗਾਏ ਗਏ । ਭਾਜਪਾ ਆਗੂ ਨੇ ਕਿਹਾ ਕਿ ਜਿਹੜੇ ਕਿਸਾਨ ਅੰਬਾਨੀ-ਅਡਾਨੀ ਦਾ ਵਿਰੋਧ ਕਰ ਰਹੇ ਸਨ ਹੁਣ ਓਹ ਹੀ ਕਿਸਾਨ ਅਡਾਨੀ ਨੂੰ ਆਪਣੀ ਕਣਕ ਵੇਚ ਰਹੇ ਨੇ