ਪੰਜਾਬ ਵਿੱਚ ਪਿਛਲੇ ਕੁਝ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਜ਼ੋਰਾਂ ਤੇ ਚੱਲਿਆ ਹੋਇਆ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਲਾਏ ਹੋਏ ਹਨ। ਲੋਕਾਂ ਦਾ ਧਿਆਨ ਕਰੋਨਾ ਅਤੇ ਖੇਤੀ ਕਾਨੂੰਨਾਂ ਵੱਲ ਹੈ। ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਕਮੀ ਆਉਂਦੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਲੇਕਿਨ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮੀਕਰਨ ਤਿਆਰ ਕੀਤੇ ਜਾ ਰਹੇ ਹਨ। ਮੁਲਕ ਦਿਆਂ ਕਈ ਸੂਬਿਆਂ ਵਿੱਚ ਭਾਜਪਾ ਨੂੰ ਕਰਾਰੀ ਹਾਰ ਦਾ ਮੂਹ ਦੇਖਣ ਦੇ ਨਾਲ ਹੀ ਪੰਜਾਬ ਵਿਚ ਹੋਈਆਂ ਨਗਰ ਨਿਗਮ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਇਸ ਸਬ ਦੇ ਸਿੱਟੇ ਵੱਜੋਂ ਬਹੁਤ ਸਾਰੇ ਪਾਰਟੀ ਵਰਕਰਾਂ ਵੱਲੋਂ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ। ਪੰਜਾਬ ਦੀ ਸਿਆਸਤ ਵਿਚ ਇੱਕ ਬਾਰ ਫਿਰ ਇੱਕ ਵੱਡੀ ਹਲਚਲ ਦੀ ਜਾਣਕਾਰੀ ਸਾਹਮਣੇ ਆਈ ਹੈ। ਕੁਝ ਪਾਰਟੀਆਂ ਆਪਸੀ ਗੱਠਜੋੜ ਵੀ ਕਰ ਰਹੀਆਂ ਹਨ ਤਾਂ ਜੋ ਵਿਰੋਧੀ ਪਾਰਟੀਆਂ ਨੂੰ ਟੱਕਰ ਦਿੱਤੀ ਜਾ ਸਕੇ। ਚੰਡੀਗੜ੍ਹ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੇ ਤਾਜਪੋਸ਼ੀ ਕੀਤੀ ਗਈ ਸੀ । ਉਸ ਤੋਂ ਬਾਅਦ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਪਰਿਵਾਰ ਨੂੰ ਇੱਕ ਵੱਡਾ ਝਟਕਾ ਦਿੱਤਾ ਗਿਆ ਹੈ। ਬਾਦਲ ਪਰਿਵਾਰ ਦੀਆਂ ਬਿਨਾਂ ਪਰਮਿਟ ਤੋਂ ਚਲੱਣ ਵਾਲੀਆ ਬੱਸਾਂ ਉਪਰ ਰੋਕ ਲਗਾ ਦਿੱਤੀ ਗਈ ਹੈ। ਜਿਸ ਨਾਲ ਬਾਦਲ ਪਰਵਾਰ ਚਿੰਤਾ ਵਿਚ ਦਿਖਾਈ ਦੇ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਜੋੜੀ ਨੇ ਬਾਦਲ ਪਰਿਵਾਰ ਦੀਆਂ ਜੋ ਬਿਨਾ ਪਰਮਿਟ 806 ਬੱਸਾਂ ਸੜਕਾਂ ਤੇ ਚੱਲ ਰਹੀਆਂ ਸਨ ਓਹਨਾ ਉੱਪਰ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਲਿਆ ਗਿਆ ਹੈ ।

Leave a Reply

Your email address will not be published. Required fields are marked *