ਆਮ ਆਦਮੀ ਪਾਰਟੀ ਨੇ 12ਵੀਂ ਜਮਾਤ ਲਈ ਇਤਿਹਾਸ ਦੀਆਂ ਵਿਵਾਦਿਤ ਕਿਤਾਬਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਏ ….ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪਿਛਲੀ ਅਕਾਲੀ-ਭਾਜਪਾ ਸਰਕਾਰ ਉੱਤੇ ਸਿੱਖ ਇਤਿਹਾਸ ਅਤੇ ਗੁਰੂ ਦੀ ਬਾਣੀ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ ਨੇ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇੱਕ ਵੱਡੀ ਅਤੇ ਗਿਣੀ-ਮਿਥੀ ਸਾਜਿਸ਼ ਨਾਲ ਸਿੱਖ ਇਤਿਹਾਸ, ਸਿੱਖ ਗੁਰੂਆਂ, ਗੁਰੂ ਦੀ ਬਾਣੀ ਸਮੇਤ ਪੰਜਾਬ ਦੀ ਸਰਜਮੀਂ ਅਤੇ ਸ਼ਹੀਦਾਂ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਗ਼ਲਤ ਬਿਆਨੀ ਨਵੀਂ ਪੀੜ੍ਹੀ ਨੂੰ ਪਰੋਸੀ ਜਾ ਰਹੀ ਏ, ਪ੍ਰੰਤੂ ਕਾਂਗਰਸ, ਕੈਪਟਨ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੂੰ ਕੋਈ ਪਰਵਾਹ ਨਹੀਂ ਕਿਉਂਕਿ ਇਹ ਸੱਤਾਧਾਰੀ ਨਿੱਜੀ ਪਬਲੀਕੇਸ਼ਨ ਹਾਊਸਾਂ ਨਾਲ ਮਿਲ ਕੇ ‘ਕਿਤਾਬ ਮਾਫ਼ੀਆ’ ਰਾਹੀਂ ਪੈਸੇ ਕਮਾਉਣ ਤੋਂ ਇਲਾਵਾ ਕੁੱਝ ਨਹੀਂ ਸੋਚ ਰਹੇ, ਇਸੇ ਕਾਰਨ ਹੀ ਬੱਜਰ ਗ਼ਲਤੀਆਂ ਅਤੇ ਗੁਰੂ ਦੀ ਬਾਣੀ ਦੀ ਬੇਅਦਬੀਆਂ ਨਾਲ ਭਰੀ 100 ਰੁਪਏ ਦੀ ਕਿਤਾਬ 400 ਰੁਪਏ ਤੋਂ ਵੱਧ ਮੁੱਲ ‘ਤੇ ਵੇਚੀ ਜਾ ਰਹੀ ਏ।
Sikh Ithihas ਨਾਲ ਛੇੜ-ਛਾੜ ਦਾ ਮਾਮਲਾ ਗਰਮਾਇਆ

