ਇੱਕ ਪਾਸੇ ਪੰਜਾਬ ਵਿੱਚ ਪਿਛਲੇ ਕੁਝ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਜ਼ੋਰਾਂ ਤੇ ਚੱਲਿਆ ਹੋਇਆ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਲਾਏ ਹੋਏ ਹਨ। ਦੂਜੇ ਪਾਸੇ ਕਰੋਨਾ ਦਾ ਕਹਿਰ ਵਧਿਆ ਹੋਇਆ ਹੈ। ਕਰੋਨਾ ਕਾਰਨ ਪੰਜਾਬ ਵਿੱਚ ਹੋ ਰਹੀਆਂ ਮੌਤਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਲੋਕਾਂ ਵਿੱਚ ਚਿੰਤਾ ਨਜ਼ਰ ਆ ਰਹੀ ਹੈ। ਲੇਕਿਨ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਜਿਸ ਦੇ ਚਲਦਿਆਂ ਸਿਆਸਤ ਦੇ ਵਿਚ ਕਾਫੀ ਹਲਚਲ ਮੱਚੀ ਹੋਈ ਹੈ। ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮੀਕਰਨ ਤਿਆਰ ਕੀਤੇ ਜਾ ਰਹੇ ਹਨ। ਮੁਲਕ ਦਿਆਂ ਕਈ ਸੂਬਿਆਂ ਵਿੱਚ ਭਾਜਪਾ ਨੂੰ ਕਰਾਰੀ ਹਾਰ ਦਾ ਮੂਹ ਦੇਖਣ ਦੇ ਨਾਲ ਹੀ ਪੰਜਾਬ ਵਿਚ ਹੋਈਆਂ ਨਗਰ ਨਿਗਮ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਸਬ ਦੇ ਸਿੱਟੇ ਵੱਜੋਂ ਬਹੁਤ ਸਾਰੇ ਪਾਰਟੀ ਵਰਕਰਾਂ ਵੱਲੋਂ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ।

ਇਸੇ ਤਰ੍ਹਾਂ ਜੇਕਰ ਪੰਜਾਬ ਵਿਚ ਮੌਜੂਦਾ ਸਰਕਾਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੀ ਕਾਂਗਰਸ ਪਾਰਟੀ ਵਿਚ ਕਾਫੀ ਉਥਲ-ਪੁਥਲ ਮਚੀ ਹੋਈ ਹੈ। ਪੰਜਾਬ ਦੀ ਸਿਆਸਤ ਵਿਚ ਵੀ ਇੱਕ ਵੱਡੀ ਹਲਚਲ ਦੀ ਜਾਣਕਾਰੀ ਸਾਹਮਣੇ ਆਈ ਹੈ। ਅਕਸਰ ਸੋਸ਼ਲ ਮੀਡੀਆ ਉੱਤੇ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਦੇ ਹੋਏ ਨਜ਼ਰ ਆਉਂਦੇ ਹਨ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਦੋ ਧੜੇ ਦੇਖਣ ਨੂੰ ਮਿਲਦੇ ਹਨ। ਜਿਸ ਵਿੱਚ ਇੱਕ ਧੜਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਰ ਆਉਂਦਾ ਹੈ ਅਤੇ ਦੂਜਾ ਧੜਾ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਨਜ਼ਰ ਆਉਂਦਾ ਹੈ। ਨਵਜੋਤ ਸਿੱਧੂ ਨੂੰ ਉਸ ਦੇ ਅਹੁਦੇ ਤੋਂ ਵੀ ਵੱਖ ਕਰ ਦਿੱਤਾ ਗਿਆ ਸੀ। ਪਰ ਕੁਝ ਸਮੇਂ ਤੋਂ ਦਿੱਲੀ ਵਿਚ ਹੋਣ ਵਾਲੀਆਂ ਮੀਟਿੰਗਾਂ ਤੋਂ ਬਾਅਦ ਨਵਜੋਤ ਸਿੱਧੂ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਬਾਰੇ ਖਬਰਾਂ ਸਾਹਮਣੇ ਆਈਆਂ ਸਨ। ਜਿਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਸੀ। ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਸੋਸ਼ਲ ਮੀਡੀਆ ਉਪਰ ਖਬਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਸਨ। ਹੁਣ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਵੱਲੋਂ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਜਿੱਥੇ ਪਹਿਲਾਂ ਸੁਨੀਲ ਜਾਖੜ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਜਗ੍ਹਾ ਹੁਣ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਪੰਜਾਬ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਐਲਾਨੇ ਗਏ ਹਨ। ਜਿਨ੍ਹਾਂ ਵਿੱਚ ਸੰਗਤ ਸਿੰਘ, ਸੁਖਵਿੰਦਰ ਡੈਨੀ ਪਵਨ ਗੋਇਲ ਅਤੇ ਕੁਲਜੀਤ ਨਾਗਰਾ ਦੇ ਨਾਮ ਸ਼ਾਮਲ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਖਿਆ ਗਿਆ ਸੀ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਦਾ ਹਰ ਹੁਕਮ ਮਨਜੂਰ ਹੈ। ਉੱਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।

Leave a Reply

Your email address will not be published. Required fields are marked *