• ਸੋਮ.. ਜੂਨ 5th, 2023

SUPREME COURT ਜੋਸ਼ੀਮੱਠ ਮਾਮਲੇ ਤੇ ਤੁਰੰਤ ਸੁਣਵਾਈ ਕਰਨ ਤੋਂ ਕੀਤਾ ਇਨਕਾਰ, ਲੋਕਾਂ ਦੇ ਘਰਾਂ ‘ਚ ਆ ਰਹੀਆਂ ਨੇ ਤਰੇੜਾਂ

ਜੋਸ਼ੀਮੱਠ ਵਿੱਚ ਲੋਕਾਂ ਦੇ ਘਰਾਂ ਵਿੱਚ ਲਗਾਤਾਰ ਆ ਰਹੀਆਂ ਵੱਡੀਆਂ ਵੱਡੀਆਂ ਤਰੇੜਾਂ ਕਾਰਨ ਸਥਾਨਕ ਲੋਕਾਂ ਨੂੰ ਸੁਰੱਖਿਅਤ ਬਾਹਰ ਤਾਂ ਕੱਢਿਆ ਜਾ ਰਿਹਾ ਹੈ ਪਰ ਉਥੋਂ ਦੇ ਲੋਕਾਂ ਨੇ ਇਸ ਆਫ਼ਤ ਦੇ ਅਸਲ ਕਾਰਨਾਂ ਦੇ ਉੱਪਰ ਚਾਨਣਾ ਪਾਉਣ ਦੇ ਲਈ ਅਦਾਲਤ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕੀਤੀ ਤਾਂ ਅਦਾਲਤ ਨੇ ਵੀ ਪਾਸਾ ਵੱਟ ਲਿਆ ਹੈ. ਦਰਅਸਲ ਸੁਪਰੀਮ ਕੋਰਟ ਨੇ ਜੋਸ਼ੀਮੱਠ ਮਾਮਲੇ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹੁਣ ਇਸ ‘ਤੇ ਸੁਣਵਾਈ ਲਈ ਅਗਲੀ ਤਾਰੀਖ਼ 16 ਜਨਵਰੀ ਤੈ ਦਿੱਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਰ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਆਉਣ ਦੀ ਲੋੜ ਨਹੀਂ ਹੈ। ਲੋਕਤੰਤਰੀ ਤੌਰ ‘ਤੇ ਚੁਣੀਆਂ ਗਈਆਂ ਸੰਸਥਾਵਾਂ ਇਸ ‘ਤੇ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਪਟੀਸ਼ਨਕਰਤਾ ਨੇ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ ‘ਚ ਸੁਣਵਾਈ ਦੀ ਫੌਰੀ ਲੋੜ ਹੈ ਅਤੇ ਇਸ ਸੰਕਟ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਜਾਣਾ ਚਾਹੀਦਾ ਹੈ।
ਦਰਅਸਲ, ਸੋਮਵਾਰ ਨੂੰ ਜੋਸ਼ੀਮੱਠ ਮਾਮਲੇ ‘ਚ ਸਵਾਮੀ ਸਰਸਵਤੀ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਸੋਮਵਾਰ ਨੂੰ ਪਟੀਸ਼ਨਕਰਤਾ ਦੇ ਵਕੀਲ ਨੇ ਇਸ ਮਾਮਲੇ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ, ਜਿਸ ‘ਤੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਕਿਹਾ, ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਤੋਂ ਬਾਅਦ ਮੰਗਲਵਾਰ ਨੂੰ ਦੁਬਾਰਾ ਪਟੀਸ਼ਨ ਦਾ ਜ਼ਿਕਰ ਕੀਤਾ ਜਾਵੇ।
ਪਟੀਸ਼ਨਕਰਤਾ ਨੇ ਕਿਹਾ ਕਿ ਜੋਸ਼ੀਮੱਠ ਵਿੱਚ ਅੱਜ ਜੋ ਕੁਝ ਵੀ ਹੋ ਰਿਹਾ ਹੈ, ਉਹ ਮਾਈਨਿੰਗ ਅਤੇ ਵੱਡੇ ਪ੍ਰਾਜੈਕਟਾਂ ਦੇ ਨਿਰਮਾਣ ਲਈ ਕੀਤੀ ਗਈ ਬਲਾਸਟਿੰਗ ਕਾਰਨ ਹੋ ਰਿਹਾ ਹੈ। ਇਹ ਵੱਡੀ ਤਬਾਹੀ ਦੀ ਨਿਸ਼ਾਨੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਵਿੱਚ ਲੰਮੇ ਸਮੇਂ ਤੋਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਲੋਕ ਇਸ ਸਬੰਧੀ ਆਵਾਜ਼ ਉਠਾਉਂਦੇ ਰਹੇ ਹਨ ਪਰ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਅੱਜ ਇੱਕ ਇਤਿਹਾਸਕ, ਮਿਥਿਹਾਸਕ ਅਤੇ ਸੱਭਿਆਚਾਰਕ ਸ਼ਹਿਰ ਅਤੇ ਉੱਥੇ ਰਹਿਣ ਵਾਲੇ ਲੋਕ ਇਸ ਦਾ ਖਮਿਆਜ਼ਾ ਭੁਗਤ ਰਹੇ ਹਨ।
ਫਿਲਹਾਲ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ.

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।