ਭਾਰਤ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਹੱਕਾਂ ਦੀ ਲੜਾਈ ਲਈ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਸਰਕਾਰ ਵੱਲੋਂ ਹਜੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਜਿੱਥੇ ਰੱਦ ਕਰਵਾਉਣ ਲਈ ਲੋਕਾਂ ਵੱਲੋਂ ਅਜੇ ਤੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਸਿਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਚੋਣਾਂ ਵਾਲੇ ਸੂਬਿਆਂ ਵਿੱਚ ਜਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਜਿਸ ਦੇ ਨਤੀਜੇ ਵੱਜੋਂ BJP ਨੂੰ ਹਰ ਦਾ ਮੂਹ ਵੀ ਦੇਖਣਾ ਪਿਆ ।ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ ਅਤੇ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਆਉਂਦੀਆਂ ਰਹਿੰਦੀਆਂ ਹਨ।

ਸਿੰਘੂ ਬਾਰਡਰ ਤੋਂ ਹੁਣ ਇਕ ਮਾੜੀ ਖਬਰ ਆਈ ਹੈ, ਜਿੱਥੇ ਭਿਆਨਕ ਅੱਗ ਲੱਗਣ ਕਾਰਨ ਹਾਹਾਕਾਰ ਮਚ ਗਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਜਿਥੇ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤਾਂ ਜੋ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਥੇ ਹੀ ਦਿੱਲੀ ਦੇ ਮੋਰਚਿਆਂ ਤੋਂ ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆ ਹੀ ਜਾਂਦੀ ਹੈ।ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਅੱਗ ਸਿੰਘੂ ਬਾਰਡਰ ਤੇ ਲੱਗੇ ਦਿੱਲੀ ਵਾਲਿਆਂ ਦੇ ਲੰਗਰ ਵਿੱਚ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾ ਲਿਆ ਗਿਆ ਹੈ। ਇਸ ਘਟਨਾ ਦੌਰਾਨ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਕਿਸਾਨ ਆਗੂਆਂ ਵੱਲੋਂ ਵੀ ਮੌਕੇ ਉਪਰ ਪਹੁੰਚ ਕਰਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਉਪਰ ਕਾਬੂ ਪਾ ਲਿਆ ਗਿਆ ਹੈ ਅਤੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।ਇਸ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਮੋਰਚੇ ਉੱਪਰ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਮੋਰਚੇ ਉੱਪਰ ਪੂਰੀ ਤਰਾਂ ਚੌਕਸੀ ਵਰਤੀ ਜਾ ਰਹੀ ਹੈ।

Leave a Reply

Your email address will not be published. Required fields are marked *