ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਭਾਰਤ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਹੱਕਾਂ ਦੀ ਲੜਾਈ ਲਈ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ ਕਿਓਂਕਿ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਮੌਨਸੂਨ ਸੈਸ਼ਨ ਵਿੱਚ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਣ ਦੀਆਂ ਖ਼ਬਰਾਂ ਆਈਆਂ ਹਨ। ਸਰਕਾਰ ਵੱਲੋਂ ਹਜੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਚੋਣਾਂ ਵਾਲੇ ਸੂਬਿਆਂ ਵਿੱਚ ਜਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਵੇਲੇ ਦੇਸ਼ ਤੇ ਕਿਸਾਨਾਂ ਦੇ ਸਿਰ ਲੱਗਭੱਗ 17 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੇਂਦਰ ਸਰਕਾਰ ਵੱਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਸ ਸਮੇਂ ਦੇਸ਼ ਵਿੱਚ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੀ ਕੋਈ ਯੋਜਨਾ ਨਹੀਂ ਹੈ। ਸਰਕਾਰ ਵੱਲੋਂ ਇਹ ਵੀ ਆਖਿਆ ਗਿਆ ਸੀ ਕੇ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਾਗੂ ਕੀਤੇ ਗਏ ਹਨ ਜਿਸ ਸਦਕਾ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਪਰ ਉਥੇ ਹੀ ਕਿਸਾਨਾਂ ਵੱਲੋਂ ਸਰਕਾਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿਤਾ ਗਿਆ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਜੋ ਦੇਸ਼ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੋਦੀ ਸਰਕਾਰ ਵੱਲੋਂ ਚਲਾਈ ਗਈ ਹੈ। ਉਸ ਦੇ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਇਸ ਯੋਜਨਾ ਦੀ 9ਵੀਂ ਕਿਸ਼ਤ ਆਉਣ ਵਾਲੀ ਹੈ।ਹੁਣ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਨ੍ਹਾਂ ਦੇ ਖਾਤਿਆਂ ਵਿੱਚ ਨਗਦ ਪੈਸੇ ਪਾ ਦਿੱਤੇ ਜਾਣਗੇ। ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਤਿੰਨ ਕਿਸ਼ਤਾਂ ਵਿੱਚ ਉਨ੍ਹਾਂ ਦੇ ਖਾਤਿਆਂ ਵਿਚ ਭੇਜੇ ਜਾ ਰਹੇ ਹਨ।ਇਸ ਯੋਜਨਾ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ 2019 ਦੇ ਬਜਟ ਵਿੱਚ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਬਹੁਤ ਸਾਰੇ ਕਿਸਾਨਾਂ ਦੇ ਖਾਤਿਆਂ ਵਿੱਚ ਰਾਸ਼ੀ ਆ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਅਗਲੀ ਕਿਸ਼ਤ 9 ਅਗਸਤ ਨੂੰ 12.11 ਕਰੋੜ ਖਾਤਿਆਂ ਵਿੱਚ ਪਹੁੰਚ ਜਾਵੇਗੀ। ਜਿਸ ਦੀ ਜਾਣਕਾਰੀ ਹੁਣ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *