ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਦੇ ਕਾਰਨ ਵੀ ਭਾਰਤ ਤੋਂ ਆਉਣ ਜਾਣ ਵਾਲਿਆਂ ਉਪਰ ਕੁਝ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਗਾ ਦਿਤੀ ਗਈ। ਜਿਸ ਕਾਰਨ ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਲੋਕਾਂ ਨੂੰ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕਰਨਾ ਪੈ ਰਿਹਾ ਹੈ। ਕਰੋਨਾ ਕਾਰਨ ਪਿਛਲੇ ਸਾਲ ਮਾਰਚ ਤੋਂ ਹੀ ਭਾਰਤ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਯਾਤਰੀਆਂ ਦੀਆਂ ਸਹੂਲਤਾਂ ਲਈ ਕੁਝ ਖਾਸ ਸਮਝੌਤਿਆਂ ਦੇ ਤਹਿਤ ਕੁਝ ਖਾਸ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਸਨ। ਤਾਂ ਜੋ ਯਾਤਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਹੁਣ ਕੁਝ ਦੇਸ਼ਾਂ ਵੱਲੋਂ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਹੈ।ਭਾਰਤ ਤੋਂ ਆਉਣ ਜਾਣ ਵਾਲੇ ਯਾਤਰੀਆਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਹੁਣ ਬਹੁਤ ਸਾਰੇ ਦੇਸ਼ਾਂ ਵੱਲੋਂ ਹਟਾਇਆ ਜਾ ਰਿਹਾ ਹੈ।

ਹੁਣ ਕੰਬੋਡੀਆ ਦੇਸ਼ ਵੱਲੋਂ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਤੇ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਸਿਹਤ ਮੰਤਰੀ ਮੈਮ ਬੁਨੇਗ ਨੇ ਇਕ ਨੇ ਇਕ ਬਿਆਨ ਵਿਚ ਜਾਰੀ ਕੀਤੀ ਹੈ। ਇਹ ਆਦੇਸ਼ ਕੰਬੋਡੀਆ ਦੇਸ਼ ਦੇ ਪ੍ਰਧਾਨ ਮੰਤਰੀ ਹੁਨ ਸੇਨ ਵੱਲੋਂ ਜਾਰੀ ਕੀਤੇ ਗਏ ਹਨ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਿਹਤ ਮੰਤਰਾਲੇ ਨੇ ਭਾਰਤ ਤੋਂ ਕੰਬੋਡੀਆ ਆਉਣ ਵਾਲੇ ਨਾਗਰਿਕਾਂ ਤੇ 27 ਅਪ੍ਰੈਲ ਨੂੰ ਇਹ ਪਾਬੰਦੀ ਲਾਗੂ ਕੀਤੀ ਸੀ।ਇਸ ਪਾਬੰਦੀ ਨੂੰ ਹਟਾਏ ਜਾਣ ਦੀ ਖਬਰ ਨਾਲ ਬਹੁਤ ਸਾਰੇ ਯਾਤਰੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜੋ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਰਾਜਦੂਤ ਦੇਵਯਾਨੀ ਨੇ ਭਾਰਤ ਸਰਕਾਰ ਵੱਲੋਂ ਦੋਵੇਂ ਦੇਸ਼ਾਂ ਵਿਚਕਾਰ ਸੰਪਰਕ ਨੂੰ ਬੇਹਤਰ ਬਣਾਉਣ ਲਈ ਪਾਬੰਦੀ ਨੂੰ ਹਟਾਉਣ ਵਾਸਤੇ ਕੰਬੋਡੀਆ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਵੱਲੋਂ ਇੱਕ ਸੰਦੇਸ਼ ਵੀ ਭੇਜਿਆ ਗਿਆ ਹੈ ਜਿਸ ਵਿੱਚ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਦੀ ਤਾਰੀਫ਼ ਕੀਤੀ ਗਈ ਹੈ।

Leave a Reply

Your email address will not be published. Required fields are marked *