ਦੇਸ਼ ਅੰਦਰ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ ਅਤੇ ਇਸ ਦੇ ਨਾਲ ਨਾਲ ਹੀ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਆਉਣਾ ਅਜੇ ਤੱਕ ਜਾਰੀ ਹੈ। ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਕਰੋਨਾ ਤੋਂ ਬਾਅਦ ਬਰਡ ਫਲੂ, ਬਲੈਕ ਫੰਗਸ,ਕਰੋਨਾ ਦੇ ਕਈ ਵੈਰੀਏਟ, ਤੂਫ਼ਾਨੀ ਚੱਕਰਵਾਤ, ਹੜ੍ਹ ਅਤੇ ਭੂਚਾਲ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੱਗਣ ਵਾਲੇ ਬਿਜਲੀ ਦੇ ਕੱਟਾਂ ਵਿੱਚ ਵੀ ਇਸ ਬਰਸਾਤ ਨੇ ਕਮੀ ਕੀਤੀ ਹੈ। ਝੋਨੇ ਦੀ ਫਸਲ ਨੂੰ ਵੀ ਪਾਣੀ ਦੀ ਸਮੱਸਿਆ ਦੂਰ ਹੋਵੇਗੀ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਵਿੱਚ ਭਾਰੀ ਮੀਂਹ ਪੈਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੀ ਖਬਰ ਆ ਰਹੀ ਸੀ। ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਨੇ ਸਾਰੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਦਿਵਾਈ ਹੈ। ਮੌਸਮ ਵਿਭਾਗ ਨੇ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਸਰਗਰਮ ਹੈ ਉਥੇ ਹੀ ਮੀਂਹ ਪੈਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋਈ ਹੈ।

ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਵਿਚ ਭਾਰੀ ਮੀਂਹ ਪੈਣ ਦੀ ਖਬਰ ਆ ਰਹੀ ਹੈ। ਇਸ ਤੋ ਇਲਾਵਾ ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ ਤੇ ਵੀ ਮੀਂਹ ਪਿਆ ਹੈ। ਅੱਜ ਪੰਜਾਬ ਅਤੇ ਲਾਗਲੇ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਹੋਈ ਜੋ ਕਿਸਾਨਾਂ ਦੀ ਫ਼ਸਲਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪੰਜਾਬ ਅਤੇ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ ਅਗਲੇ ਦੋ ਦਿਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਭਾਰਤ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੱਧਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਉੱਤਰ ਪ੍ਰਦੇਸ਼ ਵਿਚ ਵੀ ਮੀਂਹ ਪਵੇਗਾ। ਪੰਜਾਬ ਸੂਬੇ ਨੂੰ ਲੈਕੇ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਪਿੱਛੇ ਦਿਨੀਂ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਸੀ। ਹੁਣ ਮੌਸਮ ਨੂੰ ਲੈ ਕੇ ਜਿਹੜਾ ਅਲਰਟ ਜਾਰੀ ਹੋਇਆ ਹੈ ਉਹ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾ ਸਕਦਾ ਹੈ। ਪੰਜਾਬ ਦੇ ਕਈ ਜ਼ਿਲਿਆਂ ਦੇ ਵਿਚ ਅਗਲੇ ਦੋ ਤਿੰਨ ਦਿੱਨਾਂ ਵਿੱਚ ਮੀਂਹ ਪੈਣ ਦੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ। ਕਈ ਜਿਲ੍ਹਿਆਂ ਦੇ ਵਿਚ ਕੱਲ੍ਹ ਵੀ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਲਈ 11 ਅਗਸਤ ਲਈ ਅਲਰਟ ਜਾਰੀ ਕੀਤਾ ਗਿਆ ਹੈ ਕਿ ਇੱਥੇ ਮੈਦਾਨੀ ਅਤੇ ਪਹਾੜੀ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਸੂਬੇ ਦੇ ਕਈ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਨਾਲ ਨਾਲ ਕਿਸਾਨ ਲਈ ਲਾਭਕਾਰੀ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *