ਤਕਰੀਬਨ ਡੇਢ ਸਾਲ ਦੇ ਵੱਧ ਸਮੇਂ ਤੋਂ ਕੋਰੋਨਾ ਵਾਇਰਸ ਬਿਮਾਰੀ ਨੇ ਪੂਰੇ ਸੰਸਾਰ ਦੇ ਵਿਚ ਆਪਣਾ ਆਤੰਕ ਫੈਲਾਇਆ ਹੋਇਆ ਹੈ। ਲਗਾਤਾਰ ਸੰਸਾਰ ਦੇ ਹਰ ਇੱਕ ਦੇਸ਼ ਵੱਲੋਂ ਇਸ ਬਿਮਾਰੀ ਤੋਂ ਬਚਾਅ ਦੇ ਲਈ ਕਈ ਢੰਗ ਅਪਣਾਏ ਜਾਂਦੇ ਹਨ। ਭਾਰਤ ਦੇਸ਼ ਵਿੱਚ ਵੀ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ। ਰੋਜਾਨਾ ਹੀ ਵੱਡੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਸਨ। ਭਾਰਤ ਵਿੱਚ ਕੋਰੋਨਾ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਵੱਲੋਂ ਤਾਲਾ ਬੰਦੀ ਕਰ ਦਿੱਤੀ ਗਈ ਸੀ। ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਬੱਚਿਆਂ ਦੀ ਪੜਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਗਈ। ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਂ ਕਾਰਣ ਬੱਚਿਆਂ ਦੀਆਂ ਪੜ੍ਹਾਈਆਂ ਤੇ ਬੋਹੋਤ ਮਾੜਾ ਅਸਰ ਪਿਆ ਹੈ। ਹਾਲਾਂਕਿ ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦੇ ਕੇ ਕੁੱਛ ਰਾਹਤ ਦਿੱਤੀ ਗਈ ਸੀ। ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਬੱਚਿਆਂ ਦੀਆਂ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਆਧਾਰ ਤੇ ਮੁਲਾਂਕਣ ਕਰਨ ਤੋਂ ਬਾਅਦ ਨਤੀਜੇ ਘੋਸ਼ਿਤ ਕੀਤੇ ਗਏ ਹਨ।

ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ। ਹੁਣ ਹਰਿਆਣਾ ਸਰਕਾਰ ਵੱਲੋਂ 9 ਵੀਂ ਤੋਂ 12ਵੀਂ ਦੀਆਂ ਕਲਾਸਾਂ 16 ਜੁਲਾਈ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਕਿਹਾ ਗਿਆ ਹੈ ਕਿ 23 ਜੁਲਾਈ ਤੋਂ ਛੇਵੀਂ ਤੋਂ ਲੈ ਕੇ 8ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਜਮਾਤਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਦਿੱਲੀ ਦੇ ਨੇੜਲੇ ਲੱਗਦੇ ਹਰਿਆਣਾ ਦੇ ਵਿਚ ਐਨਸੀਆਰ ਦੇ ਜ਼ਿਲਿਆਂ ਵਿੱਚ 16 ਜੁਲਾਈ ਤੋਂ ਸਕੂਲਾਂ ਨੂੰ ਖੋਲ ਦਿੱਤਾ ਜਾਵੇਗਾ। ਦਿੱਲੀ ਦੇ ਨੇੜੇ ਲਗਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ,ਨਾਰਨੌਲ, ਮਹਿੰਦਰਗੜ੍ਹ, ਸੋਨੀਪਤ, ਪਲਵਲ, ਰੇਵਾੜੀ ਵਿਚ ਅਜੇ ਪਹਿਲੀ ਤੋਂ ਪੰਜਵੀਂ ਕਲਾਸ ਦੀਆਂ ਜਮਾਤਾਂ ਸ਼ੁਰੂ ਨਹੀਂ ਕੀਤੀਆਂ ਜਾਣਗੀਆਂ। ਜਿਹੜੇ ਵੀ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣਾ ਚਾਹੁੰਦੇ ਹਨ, ਉਹ ਆਨਲਾਈਨ ਜਾਰੀ ਰੱਖ ਸਕਦੇ ਹਨ ਇਸ ਦੀ ਇਜ਼ਾਜ਼ਤ ਉਨ੍ਹਾਂ ਨੂੰ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਸਕੂਲ ਆਉਣ ਲਈ ਦਬਾਅ ਨਹੀਂ ਬਣਾਇਆ ਜਾਵੇਗਾ। ਹਰਿਆਣੇ ਦੀ ਸਰਕਾਰ ਵੱਲੋਂ ਇਹ ਫੈਸਲਾ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ।

Leave a Reply

Your email address will not be published. Required fields are marked *