ਦੇਸ਼ ਅੰਦਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਭਾਰੀ ਤਬਾਹੀ ਮਚਾਈ ਹੈ। ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਆਉਣਾ ਅਜੇ ਤੱਕ ਜਾਰੀ ਹੈ। ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਕਰੋਨਾ ਤੋਂ ਬਾਅਦ ਬਰਡ ਫਲੂ, ਬਲੈਕ ਫੰਗਸ,ਕਰੋਨਾ ਦੇ ਕਈ ਵੈਰੀਏਟ, ਤੂਫ਼ਾਨੀ ਚੱਕਰਵਾਤ, ਹੜ੍ਹ ਅਤੇ ਭੂਚਾਲ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨੀਂ ਹਿਮਾਚਲ ਵਿਚ ਹੋਈ ਬਰਸਾਤ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਹੋਈਆਂ ਹਣ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਵਿੱਚ ਭਾਰੀ ਮੀਂਹ ਪੈਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੀ ਖਬਰ ਆ ਰਹੀ ਸੀ। ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਨੇ ਸਾਰੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਦਿਵਾਈ ਹੈ। ਲੱਗਣ ਵਾਲੇ ਬਿਜਲੀ ਦੇ ਕੱਟਾਂ ਵਿੱਚ ਵੀ ਇਸ ਬਰਸਾਤ ਨੇ ਕਮੀ ਕੀਤੀ ਹੈ। ਝੋਨੇ ਦੀ ਫਸਲ ਨੂੰ ਵੀ ਪਾਣੀ ਦੀ ਸਮੱਸਿਆ ਦੂਰ ਹੋਵੇਗੀ। ਮੌਸਮ ਵਿਭਾਗ ਨੇ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਸਰਗਰਮ ਹੈ ਉਥੇ ਹੀ ਮੀਂਹ ਪੈਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋਈ ਹੈ।

ਅੱਜ ਪੰਜਾਬ ਅਤੇ ਲਾਗਲੇ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਹੋਈ ਜੋ ਕਿਸਾਨਾਂ ਦੀ ਫ਼ਸਲਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਵਿਚ ਭਾਰੀ ਮੀਂਹ ਪੈਣ ਦੀ ਖਬਰ ਆ ਰਹੀ ਹੈ। ਇਸ ਤੋ ਇਲਾਵਾ ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ ਤੇ ਵੀ ਮੀਂਹ ਪਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੱਛਮੀ ਅਤੇ ਦੱਖਣੀ ਭਾਰਤ ਵਿੱਚ 23 ਜੁਲਾਈ ਤੱਕ ਭਾਰੀ ਮੀਂਹ ਪੈਣ ਦਾ ਅਲਰਟ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੱਧਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਉੱਤਰ ਪ੍ਰਦੇਸ਼ ਵਿਚ ਵੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪੰਜਾਬ ਅਤੇ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ ਅਗਲੇ ਦੋ ਦਿਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ।

Leave a Reply

Your email address will not be published. Required fields are marked *