ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਕਰੋਨਾ ਦੇ ਦੌਰ ਵਿਚ ਕਰੋਨਾ ਨਾਲ ਪ੍ਰਭਾਵਤ ਲੋਕਾਂ ਦੀ ਆਰਥਿਕ ਮਦਦ ਕੀਤੀ ਗਈ। ਬਹੁਤ ਸਾਰੀਆਂ ਸਖ਼ਸ਼ੀਅਤਾਂ ਅਜਿਹੀਆਂ ਹਨ ਜਿਨ੍ਹਾਂ ਵੱਲੋਂ ਕਰੋਨਾ ਦੇ ਦੌਰ ਵਿਚ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਉਨ੍ਹਾਂ ਦੀ ਸਹਾਇਤਾ ਕੀਤੀ ਗਈ ਸੀ। ਕਿਸਾਨਾਂ ਲਈ ਵੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਨਾਲ ਹੋਣ ਦਾ ਸਬੂਤ ਦਿੱਤਾ ਗਿਆ। ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਕੋਲ ਵੀ ਵਾਰੀ-ਵਾਰੀ ਜਾ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ।ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਨੇ ਹਰ ਮੁਸ਼ਕਿਲ ਦੇ ਦੌਰ ਵਿੱਚ ਨਾਲ ਹੋਣ ਦਾ ਅਹਿਸਾਸ ਕਰਵਾਇਆ ਹੈ। ਪੰਜਾਬ ਦੇ ਗਾਇਕ ਅਤੇ ਕਲਾਕਾਰ ਆਪਣੇ ਵੱਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਦੇ ਕਾਰਨ ਲੋਕਾਂ ਵਿੱਚ ਚਰਚਿਤ ਹੋ ਜਾਂਦੇ ਹਨ। ਪੰਜਾਬੀ ਸੰਗੀਤ ਖੇਤਰ ਦੀਆਂ ਕਈ ਅਜਿਹੀਆਂ ਸਖਸ਼ੀਅਤਾਂ ਹਨ ਜੋ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ।

ਯੋ ਯੋ ਹਨੀ ਸਿੰਘ ਉਰਫ ਹਿਰਦੇਸ਼ ਸਿੰਘ ਤੇ ਉਸ ਦੀ ਪਤਨੀ ਵੱਲੋਂ ਇਹ ਮਾਮਲਾ ਉਸ ਦੇ ਖਿਲਾਫ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਚੀਨ ਮੈਟਰੋਪੋਲੀਟਨ ਮਜਿਸਟਰੇਟ ਤਾਨੀਆਂ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ।ਉਹਨਾਂ ਦਾ ਘਰੇਲੂ ਵਿਵਾਦ ਸਾਹਮਣੇ ਆਇਆ ਹੈ ਜਿੱਥੇ ਦਿੱਲੀ ਦੇ ਤੀਸ ਹਜ਼ਾਰੀ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਗਿਆ ਹੈ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮਸ਼ਹੂਰ ਗਾਇਕ ਹਨੀ ਸਿੰਘ ਦੀ ਪਤਨੀ ਵੱਲੋਂ ਹਨੀ ਸਿੰਘ ਦੇ ਖਿਲਾਫ ਘਰੇਲੂ ਹਿੰਸਾ ਦਾ ਕੇਸ ਦਰਜ ਕਰਵਾਇਆ ਗਿਆ ਹੈ। ਅਦਾਲਤ ਵੱਲੋਂ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ 28 ਅਗਸਤ ਤੱਕ ਜਵਾਬ ਤਲਬ ਕੀਤਾ ਗਿਆ ਹੈ। ਪ੍ਰਸਿੱਧ ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਦੇਸ਼-ਵਿਦੇਸ਼ ਦੇ ਵਿੱਚ ਆਪਣੇ ਗੀਤਾਂ ਰਾਹੀਂ ਕਾਫੀ ਮਸ਼ਹੂਰ ਹਨ।

Leave a Reply

Your email address will not be published. Required fields are marked *